ਚੰਡੀਗੜ੍ਹ, 8 ਫਰਵਰੀ – ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਗੱਠਜੋੜ ਵੱਲੋਂ ਰੂਰਲ ਸੰਕਲਪ ਪੱਤਰ ਜਾਰੀ ਕੀਤਾ ਗਿਆ। ਇਸ ਰੂਰਲ ਸੰਕਲਪ ਪੱਤਰ ਵਿਚ ਕਿਸਾਨਾਂ ਨਾਲ ਵੱਡੇ ਵਾਅਦੇ ਕੀਤੇ ਗਏ ਹਨ। ਰੂਰਲ ਸੰਕਲਪ ਪੱਤਰ ਅਨੁਸਾਰ ਪੰਜਾਬ ਵਿਚ ਭਾਜਪਾ ਗੱਠਜੋੜ ਦੀ ਸਰਕਾਰ ਬਣਨ ‘ਤੇ ਕਿਸਾਨਾਂ ਨੂੰ ਫਸਲਾਂ ਦਾ ਸਹੀ ਮੁੱਲ ਦਿੱਤਾ ਜਾਵੇਗਾ, 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ ਦਾ ਕਰਜ਼ਾ ਮਾਫ ਕੀਤਾ ਜਾਵੇਗਾ, ਭੂੰਮੀਹੀਣ ਕਿਸਾਨਾਂ ਨੂੰ ਪ੍ਰਧਾਨ ਸਨਮਾਨ ਨਿਧੀ ਯੋਜਨਾ ਨਾਲ ਜੋੜਿਆ ਜਾਵੇਗਾ।ਸ਼ਾਮਾਲਟ ਜ਼ਮੀਨ ਕਿਸਾਨਾਂ ਨੂੰ ਦਿੱਤੀ ਜਾਵੇਗੀ, ਹਰ ਪਿੰਡ ‘ਚ ਅਰੋਗ ਕੇਂਦਰ ਖੋਲ੍ਹੇ ਜਾਣਗੇ, ਹਰ ਖੇਤ ਨੂੰ ਪਾਣੀ ਲਈ ਅਟਲ ਭੂਜਲ ਯੋਜਨਾ ਨਾਲ ਜੋੜਿਆ ਜਾਵੇਗਾ, ਹਰ ਖੇਤ ‘ਚ ਸੋਲਰ ਪੈਨਲ ਲਈ ਸਬਸਿਡੀ ਦਿੱਤੀ ਜਾਵੇਗੀ, ਪਿੰਡਾਂ ਵਿਚ 24 ਘੰਟੇ ਬਿਜਲੀ ਦੀ ਸਪਲਾਈ ਅਤੇ ਪੱਕੀਆਂ ਸੜਕਾਂ ਬਣਾਈਆਂ ਜਾਣਗੀਆਂ।