ਸਿਆਸੀ ਲਾਹਾ ਲੈਣ ਲਈ ਕਾਂਗਰਸ ਨੇ ਚਰਨਜੀਤ ਚੰਨੀ ਨੂੰ ਐਲਾਨਿਆ ਮੁੱਖ ਮੰਤਰੀ ਦਾ ਚਿਹਰਾ – ਮਾਇਆਵਤੀ

ਨਵਾਂਸ਼ਹਿਰ, 8 ਫਰਵਰੀ – ਨਵਾਂਸ਼ਹਿਰ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਵੱਲੋਂ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆ ਬਸਪਾ ਸੁਪਰੀਮੋ ਮਾਇਆਵਤੀ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਸਿਹਤ ਖਰਾਬ ਹੋਣ ਕਰਕੇ ਰੈਲੀ ਵਿਚ ਨਹੀਂ ਪਹੁੰਚ ਸਕੇ। ਪ੍ਰਕਾਸ਼ ਸਿੰਘ ਬਾਦਲ 4 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ।ਉਨ੍ਹਾਂ ‘ਚ ਸੇਵਾ ਦਾ ਜਜਬਾ ਹੈ ਤੇ ਉਹ 94 ਸਾਲ ਦੀ ਉਮਰ ਵਿਚ ਵੀ ਚੋਣ ਲੜ ਰਹੇ ਹਨ। ਉਨ੍ਹਾਂ ਲੋਕਾਂ ਨੂੰ ਪ੍ਰਕਾਸ਼ ਸਿੰਘ ਬਾਦਲ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕੀਤੀ।ਕਾਂਗਰਸ ਨੂੰ ਲੰਮੇ ਹੱਥੀ ਲੈਂਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਦਲਿਤਾਂ ਦੇ ਨਾਂਅ ‘ਤੇ ਸਿਆਸੀ ਨਾਟਕ ਕਰ ਰਹੀ ਹੈ ਤੇ ਸਿਆਸੀ ਲਾਹਾ ਲੈਣ ਲਈ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਹੈ।ਕਾਂਗਰਸ ਜੇ ਸੱਤਾ ਵਿਚ ਆਈ ਤਾਂ ਚਰਨਜੀਤ ਚੰਨੀ ਨੂੰ ਲਾਂਭੇ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ਵਿਚ ਰਹਿੰਦਿਆਂ ਕਾਂਗਰਸ ਨੇ ਲੋਕ ਭਲਾਈ ਦੀਆਂ ਸਕੀਮਾਂ ਬੰਦ ਕੀਤੀਆਂ ਹਨ ਤੇ ਪੰਜਾਬ ਵਿਚ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ ‘ਤੇ ਲੋਕ ਭਲਾਈ ਦੀਆਂ ਸਕੀਮਾਂ ਮੁੜ ਤੋਂ ਸ਼ੁਰੂ ਕੀਤੀਆਂ ਜਾਣਗੀਆਂ।

Leave a Reply

Your email address will not be published. Required fields are marked *