ਅੰਮ੍ਰਿਤਸਰ, 9 ਫਰਵਰੀ – ਮਾਝੇ ਦੀ ਸਿਆਸਤ ‘ਚ ਉਸ ਸਮੇਂ ਵੱਡਾ ਧਮਾਕਾ ਦੇਖਣ ਨੂੰ ਮਿਲਿਆ, ਜਦੋਂ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦਾ ਭਰਾ ਰਾਜਨ ਗਿੱਲ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ । ਰਾਜਨ ਗਿੱਲ ਖਡੂਰ ਸਾਹਿਬ ਤੋਂ ਕਾਂਗਰਸ ਵੱਲੋਂ ਟਿਕਟ ਦੀ ਦਾਅਵੇਦਾਰੀ ਜਤਾ ਰਹੇ ਸਨ, ਪਰ ਕਾਂਗਰਸ ਨੇ ਰਮਨਜੀਤ ਸਿੰਘ ਸਿੱਕੀ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੈ। ਇਸ ਤੋਂ ਨਾਰਾਜ਼ ਰਾਜਨ ਗਿੱਲ ਆਪਣੇ 500 ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅੰਮ੍ਰਿਤਸਰ ਪੂਰਬੀ ਤੋਂ ਅਕਾਲੀ ਉਮੀਦਵਾਰ ਬਿਕਰਮ ਮਜੀਠੀਆ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹ ਗਏ।