ਜਲੰਧਰ, 11 ਫਰਵਰੀ – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਜਿਸ ਨੂੰ ਗੈਰ ਕਾਨੂੰਨੀ ਰੇਤ ਮਾਈਨਿੰਗ ਮਾਮਲੇ ‘ਚ ਈ.ਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਨੂੰ ਅੱਜ ਮੁੜ ਤੋਂ ਜਲੰਧਰ ਦੀ ਸਪੈਸ਼ਲ ਕੋਰਟ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।