ਚਮਕੌਰ ਸਾਹਿਬ ਤੇ ਭਦੌੜ ਦੋਵੇਂ ਸੀਟਾਂ ਹਾਰ ਰਹੇ ਹਨ ਚਰਨਜੀਤ ਚੰਨੀ – ਕੇਜਰੀਵਾਲ ਦਾ ਦਾਅਵਾ

ਅੰਮ੍ਰਿਤਸਰ, 13 ਫਰਵਰੀ – ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਦਾਅਵਾ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਅਤੇ ਭਦੌੜ ਦੋਵੇਂ ਸੀਟਾਂ ਹਾਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸਰਵੇ ਕਰਵਾਇਆ ਹੈ, ਜਿਸ ਵਿਚ ਸਾਹਮਣੇ ਆਇਆ ਹੈ ਕਿ ਚਰਨਜੀਤ ਸਿੰਘ ਚੰਨੀ ਦੋਵੇਂ ਸੀਟਾਂ ਹਾਰ ਰਹੇ ਹਨ। ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਹਨ, ਪਰ ਜੇ ਉਹ ਦੋਵੇਂ ਸੀਟਾਂ ਹਾਰ ਗਏ ਤਾਂ ਮੁੱਖ ਮੰਤਰੀ ਕਿਵੇਂ ਬਣਨਗੇ।

Leave a Reply

Your email address will not be published. Required fields are marked *