ਲੁਧਿਆਣਾ, 13 ਫਰਵਰੀ – ਚੋਣ ਪ੍ਰਚਾਰ ਲਈ ਲੁਧਿਆਣਾ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੈਲੀ ਨੂੰ ਸੰਬੋਧਨ ਕਰਦਿਆ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਉੱਪਰ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਨਹੀਂ ਦੇ ਸਕੇ ਤੇ ਚੰਨੀ ਦੇ ਰਾਜ ਵਿਚ ਪੰਜਾਬ ਸੁਰੱਖਿਅਤ ਨਹੀਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੀ ਪੰਜਾਬ ਸੁਰੱਖਿਅਤ ਰਹਿ ਸਕਦਾ ਹੈ।ਯੂ.ਪੀ.ਏ ਸਰਕਾਰ ਸਮੇਂ ਪਾਕਿਸਤਾਨੀ ਅੱਤਵਾਦੀ ਘੁਸਪੈਠ ਕਰਦੇ ਸਨ, ਪਰ ਮੋਦੀ ਸਰਕਾਰ ਨੇ ਸਰਜੀਕਲ ਸਟ੍ਰਾਈਕ ਨਾਲ ਅੱਤਵਾਦੀਆਂ ਦਾ ਸਫਾਇਆ ਕੀਤਾ ਹੈ।ਪੰਜਾਬ ਵਿਚ ਧਰਮ ਪਰਿਵਰਤਨ ਬਹੁਤ ਵੱਡੀ ਸਮੱਸਿਆ ਹੈ।ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ‘ਤੇ ਅੱਤਵਾਦ ਤੇ ਨਸ਼ੇ ਦਾ ਖਾਤਮਾ ਕੀਤਾ ਜਾਵੇਗਾ ਜਦਕਿ ਧਰਮ ਪਰਿਵਰਤਨ ਕਰਵਾਉਣ ਵਾਲੇ ਪੰਜਾਬ ਤੋਂ ਬਾਹਰ ਹੋਣਗੇ।