ਪਠਾਨਕੋਟ, 16 ਫਰਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਠਾਨਕੋਟ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆ ਸਾਰਿਆ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਲੱਖਾਂ ਸ਼ਰਧਾਲੂ ਬਨਾਰਸ ਗਏ ਹੋਏ ਹਨ। ਬਨਾਰਸ ‘ਚ ਸ਼ਰਧਾਲੂਆਂ ਲਈ ਸਾਰੇ ਇੰਤਜ਼ਾਮ ਕੀਤੇ ਗਏ ਹਨ। ਸ਼ਰਧਾਲੂਆਂ ਲਈ ਪੰਜਾਬ ਤੋਂ 2 ਟਰੇਨਾਂ ਚਲਾਈਆਂ ਗਈਆਂ ਹਨ। ਮੈਂ ਸਾਰੇ ਗੁਰੂਆਂ ਨੂੰ ਨਮਨ ਕਰਦਾ ਹਾਂ।ਉਨ੍ਹਾਂ ਕਿਹਾ ਕਿ 100 ਸਾਲ ਬਾਅਦ ਸਭ ਤੋਂ ਵੱਡੀ ਮਹਾਂਮਾਰੀ ਆਈ ਹੈ। ਕੇਂਦਰ ਸਰਕਾਰ ਵੱਲੋਂ ਕਰੋੜਾਂ ਨੂੰ ਘਰ ਘਰ ਰਾਸ਼ਨ ਅਤੇ ਪਿੰਡਾਂ ‘ਚ ਫ੍ਰੀ ਵੈਕਸੀਨ ਮੁਹੱਈਆ ਕਰਵਾਈ ਗਈ ਹੈ। 95% ਲੋਕਾਂ ਨੂੰ ਕੋਰੋਨਾ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ।ਭਾਜਪਾ ਦੀ ਗਰੀਬ ਕਲਿਆਣ ਨੂੰ ਤਰਜੀਹ ਹੈ।ਉਨ੍ਹਾਂ ਕਿਹਾ ਕਿ 5 ਸਾਲ ਸੇਵਾ ਦਾ ਮੌਕਾ ਦਿਓ। ਪੰਜਾਬ ‘ਚ ਭਾਜਪਾ ਗੱਠਜੋੜ ਸਰਕਾਰ ਬਣਨ ਤੋਂ ਬਾਅਦ ਕਿਸਾਨ, ਵਪਾਰ, ਇੰਡਸਟਰੀ ਨੂੰ ਲਾਹੇਵੰਦ ਬਣਾਇਆ ਜਾਵੇਗਾ, ਗਰੀਬਾਂ ਤੇ ਮਜ਼ਦੂਰਾਂ ਨੂੰ ਹੱਕ ਦਿੱਤੇ ਜਾਣਗੇ ਤੇ ਪੰਜਾਬ ਨੂੰ ਚੜ੍ਹਦੀ ਕਲਾ ‘ਚ ਰੱਖਾਂਗੇ।ਉਨ੍ਹਾਂ ਕਿਹਾ ਕਿ ਦਿੱਲੀ ਦੀ ਰਿਮੋਟ ਕੰਟਰੋਲ ਸਰਕਾਰ ਦਾ ਸਫਾਇਆ ਕੀਤਾ ਜਾਵੇਗਾ ਤੇ ਪੰਜਾਬ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।ਉਨ੍ਹਾਂ ਲੋਕਾਂ ਨੂੰ ਪੰਜਾਬ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ 20 ਫਰਵਰੀ ਨੂੰ ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।