ਫਗਵਾੜਾ :- ਇਸ ਵਿਧਾਨ ਸਭਾ ਦੇ ਇਲੈਕਸ਼ਨ ਵਿੱਚ ਪੂਰੇ ਪੰਜਾਬ ਵਿੱਚ ਆਪਣੇ ਹੀ ਨੇਤਾਵਾਂ ਦੇ ਵਿਰੋਧ ਦੇ ਚੱਲਦਿਆਂ ਪ੍ਰੇਸ਼ਾਨੀ ਝੇਲ ਰਹੀ ਕਾਂਗਰਸ ਨੇ ਬਾਗ਼ੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜਿਸ ਦੇ ਤਹਿਤ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ ਦੇ ਜ਼ਿਲ੍ਹਾ ਕਪੂਰਥਲਾ ਦੇ ਕਾਰਜਕਾਰੀ ਪ੍ਰਧਾਨ ਸ੍ਰੀ ਦਲਜੀਤ ਰਾਜੂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ | ਵਰਨਣਯੋਗ ਹੈ ਕੀ ਦਲਜੀਤ ਰਾਜੂ ਵੱਲੋਂ ਫਗਵਾੜਾ ਵਿੱਚ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦਾ ਵਿਰੋਧ ਕੀਤਾਜਾ ਰਿਹਾ ਸੀ ਅਤੇ ਉਨ੍ਹਾਂ ਤੇਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਗਾਏ ਫਗਵਾੜਾ ਤੋਂ ਆਪ ਦੇ ਉਮੀਦਵਾਰ ਸਰਦਾਰ ਜੋਗਿੰਦਰ ਸਿੰਘ ਮਾਨ ਦੀ ਮੱਦਦ ਕਰਨ ਦੇ ਆਰੋਪ ਲੱਗ ਰਹੇਸਨ ਜਿਸ ਦੇ ਤਹਿਤ ਹਰੀਸ਼ ਚੌਧਰੀ ਵੱਲੋਂ ਇਹ ਕਾਰਵਾਈ ਕੀਤੀ ਗਈ |