ਚੰਡੀਗੜ੍ਹ, 18 ਫਰਵਰੀ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਸੋਂ ਕੁਮਾਰ ਵਿਸ਼ਵਾਸ਼ ਦੁਆਰਾ ਅਰਵਿੰਦ ਕੇਜਰੀਵਾਲ ਉੱਪਰ ਲਾਏ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਵੱਖਵਾਦ ਨਾਲ ਲੜਨ ਦੀ ਭਾਰੀ ਕੀਮਤ ਚੁਕਾਈ ਹੈ। ਇਸ ਲਈ ਪੰਜਾਬ ਦਾ ਮੁੱਖ ਮੰਤਰੀ ਹੋਣ ਦੇ ਨਾਤੇ ਮੈਂ ਪ੍ਰਧਾਨ ਮੰਤਰੀ ਨੂੰ ਕੁਮਾਰ ਵਿਸ਼ਵਾਸ਼ ਦੁਆਰਾ ਲਗਾਏ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਉਣ ਦੇ ਹੁਕਮ ਦੇਣ ਦੀ ਅਪੀਲ ਕਰਦਾ ਹੈ। ਦੱਸ ਦਈਏ ਕਿ ਕੁਮਾਰ ਵਿਸ਼ਵਾਸ਼ ਨੇ ਨਿਊਜ ਏਜੰਸੀ ਨਾਲ ਗੱਲ ਕਰਦਿਆ ਅਰਵਿੰਦ ਕੇਜਰੀਵਾਲ ਉੱਪਰ ਦੋਸ਼ ਲਗਾਏ ਸਨ ਕਿ ਅਰਵਿੰਦ ਕੇਜਰੀਵਾਲ ਨੇ ਮੈਨੂੰ ਕਿਹਾ ਸੀ ਕਿ ਮੈਂ ਪੰਜਾਬ ਦਾ ਸੀ.ਐਮ ਬਣਨਾ ਚਾਹੁੰਦਾ ਹਾਂ ਜਾਂ ਮੈਂ ਖਾਲਿਸਤਾਨ ਦਾ ਪ੍ਰਧਾਨ ਮੰਤਰੀ ਬਣਾਂਗਾ।