ਚੰਡੀਗੜ੍ਹ, 18 ਫਰਵਰੀ – ਕਾਂਗਰਸ ਵੱਲੋਂ ਬਾਗੀਆਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਅਟਾਰੀ ਤੋਂ ਵਿਧਾਇਕ ਤਰਸੇਮ ਡੀ.ਸੀ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਕਪੂਰਥਲਾ ਦਲਜੀਤ ਰਾਜੂ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਗਿਆ ਹੈ।ਦਲਜੀਤ ਰਾਜੂ ਅਤੇ ਤਰਸੇਮ ਡੀ.ਸੀ ਦੀਆਂ ਪਾਰਟੀ ਵਿਰੋਧੀ ਕਾਰਵਾਈਆਂ ਨੂੰ ਦੇਖਦੇ ਹੋਏ ਇਹ ਕਾਰਵਾਈ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਕੀਤੀ ਗਈ ਹੈ।