ਨਵੀਂ ਦਿੱਲੀ, 21 ਫਰਵਰੀ – ਚਾਰਾ ਘੋਟਾਲੇ ਦੇ 5ਵੇਂ ਕੇਸ ਵਿੱਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਰਾਸ਼ਟਰੀ ਜਨਤਾ ਦਲ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੂੰ 5 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ 60 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। 950 ਕਰੋੜ ਦੇ ਬਹੁਚਰਚਿਤ ਚਾਰਾ ਘੋਟਾਲੇ ਵਿਚ ਲਾਲੂ ਪ੍ਰਸਾਦ ਯਾਦਵ ਸਮੇਤ 38 ਜਣੇ ਦੋਸ਼ੀ ਕਰਾਰ ਦਿੱਤੇ ਗਏ ਸਨ।