ਨਵੀਂ ਦਿੱਲੀ, 21 ਫਰਵਰੀ – ਲਖੀਮਪੁਰ ਖੀਰੀ ਕਾਂਡ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜਮਾਨਤ ਖਿਲਾਫ ਮ੍ਰਿਤਕ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਸੁਪਰੀਮ ਕੋਰਟ ਵੱਲ ਰੁਖ ਕੀਤਾ ਹੈ। ਪੀੜਤਾਂ ਨੇ ਸੁਪਰੀਮ ਕੋਰਟ ਪਾਸੋ ਆਸ਼ੀਸ਼ ਮਿਸ਼ਰਾ ਦੀ ਜਮਾਨਤ ਰੱਦ ਕਰਨ ਦੀ ਗੁਹਾਰ ਲਗਾਈ ਹੈ।