ਚੰਡੀਗੜ੍ਹ, 23 ਫਰਵਰੀ – ਚੰਡੀਗੜ੍ਹ ਵਿਖੇ ਬਿਜਲੀ ਵਿਭਾਗ ਦੇ ਨਿੱਜੀਕਰਨ ਖਿਲਾਫ ਬਿਜਲੀ ਮੁਲਾਜ਼ਮ 3 ਦਿਨਾਂ ਦੀ ਹੜਤਾਲ ‘ਤੇ ਚਲੇ ਗਏ ਹਨ ਜਿਸ ਕਾਰਨ ਚੰਡੀਗੜ੍ਹ ਦੇ ਕਈ ਹਿੱਸਿਆ ਵਿੱਚ ਬੱਤੀ ਗੁਲ ਹੈ। ਬਿਜਲੀ ਨਾ ਹੋਣ ਕਾਰਣ ਲੋਕਾਂ ਦੇ ਘਰਾਂ ਵਿਚ ਪਾਣੀ ਦੀ ਸਪਲਾਈ ਨਹੀਂ ਹੋ ਰਹੀ ਜਿਸ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ ਜਦਕਿ ਸ਼ਹਿਰ ਦੇ ਵੱਖ ਵੱਖ ਚੌਂਕਾਂ ਵਿਚ ਟ੍ਰੈਫਿਕ ਲਾਈਟਾਂ ਵੀ ਬੰਦ ਪਈਆਂ ਹਨ। ਜਿਸ ਕਾਰਨ ਟ੍ਰੈਫਿਕ ਵਿਵਸਥਾ ਵਿਗੜ ਗਈ ਹੈ।