ਮੋਹਾਲੀ, 24 ਫਰਵਰੀ – ਡਰੱਗ ਮਾਮਲੇ ‘ਚ ਫਸੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਮੋਹਾਲੀ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਹੈ। ਚੋਣਾਂ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਉੱਪਰ ਰੋਕ ਲਗਾ ਦਿੱਤੀ ਸੀ ਤੇ ਚੋਣਾਂ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਆਤਮ ਸਮਰਪਣ ਕਰਨ ਲਈ ਕਿਹਾ ਸੀ।ਬਿਕਰਮ ਮਜੀਠੀਆ ਦੇ ਵਕੀਲ ਨੇ ਅਦਾਲਤ ‘ਚ ਰੈਗੂਲਰ ਬੇਲ ਲਈ ਅਪਲਾਈ ਕਰ ਦਿੱਤਾ ਹੈ ਤੇ ਦੋਵਾਂ ਧਿਰਾਂ ਵਿਚਕਾਰ ਬਹਿਸ ਚੱਲ ਰਹੀ ਹੈ।ਇਸ ਦੌਰਾਨ ਪੁਲਿਸ ਨੇ ਮੀਡੀਆ ਨੂੰ ਅਦਾਲਤ ਦੇ ਅੰਦਰ ਜਾਣ ਤੋਂ ਰੋਕ ਲਿਆ ਹੈ।