ਜਲੰਧਰ, 25 ਫਰਵਰੀ – ਰੂਸ ਵੱਲੋਂ ਯੂਕਰੇਨ ਉੱਪਰ ਕੀਤੇ ਹਮਲੇ ਤੋਂ ਬਾਅਦ ਯੂਕਰੇਨ ‘ਚ ਫਸੇ ਜਲੰਧਰ ਦੇ ਵਿਦਿਆਰਥੀਆਂ ਲਈ ਜਲੰਧਰ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 0181-2224417 ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਤਾ ਪਿਤਾ ਜਾਣਕਾਰੀ ਸਾਂਝੀ ਕਰਨਾ ਚਾਹੁੰਦੇ ਹਨ ਤਾਂ ਡੀ.ਸੀ ਕੰਪਲੈਕਸ ਦੇ ਕਮਰਾ ਨੰਬਰ 22 ਵਿਚ ਹੈਲਪ ਡੈਸਕ ਕਾਇਮ ਕੀਤਾ ਗਿਆ ਹੈ, ਜਿੱਥੇ ਆ ਕੇ ਉਹ ਆਪਣੇ ਬੱਚਿਆ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰ ਸਕਦੇ ਹਨ।