ਸੰਗਰੂਰ, 25 ਫਰਵਰੀ – ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਹੇ ਯੁੱਧ ਦੌਰਾਨ ਯੂਕਰੇਨ ‘ਚ ਫਸੇ ਪੰਜਾਬੀਆਂ ਦੀ ਮਦਦ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ WhatsApp ਨੰਬਰ ਜਾਰੀ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਯੂਕਰੇਨ ‘ਚ ਫਸੇ ਪੰਜਾਬੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਬੇਨਤੀ ਹੈ ਕਿ ਸਾਡੇ ਨਾਲ WhatsApp ਨੰਬਰ 98778-47778 ‘ਤੇ ਸੰਪਰਕ ਕੀਤਾ ਜਾਵੇ।ਜੇਕਰ ਕੋਈ ਵੀ ਸਾਡੇ ਨਾਲ ਸੰਪਰਕ ਕਰਦਾ ਹੈ ਤਾਂ ਪਾਰਟੀ ਵੱਲੋਂ ਉਸ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।