ਗੈਰਕਾਨੂੰਨੀ ਮਾਈਨਿੰਗ ਮਾਮਲੇ ‘ਚ 10 ਮਾਰਚ ਤੱਕ ਵਧੀ ਚਰਨਜੀਤ ਚੰਨੀ ਦੇ ਭਾਣਜੇ ਦੀ ਨਿਆਂਇਕ ਹਿਰਾਸਤ

ਜਲੰਧਰ, 25 ਫਰਵਰੀ – ਗੈਰਕਾਨੂੰਨੀ ਮਾਈਨਿੰਗ ਮਾਮਲੇ ‘ਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਭੁਪਿੰਦਰ ਸਿੰਘ ਹਨੀ ਦੀ ਹਿਰਾਸਤ ਖਤਮ ਹੋਣ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਭੁਪਿੰਦਰ ਸਿੰਘ ਹਨੀ ਨੂੰ ਮੁੜ ਤੋਂ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 10 ਮਾਰਚ ਤੱਕ ਵਧਾ ਦਿੱਤੀ ਹੈ।ਇਸ ਤੋਂ ਪਹਿਲਾਂ ਭੁਪਿੰਦਰ ਸਿੰਘ ਹਨੀ ਨੂੰ 11 ਫਰਵਰੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ ਗਿਆ ਸੀ।

Leave a Reply

Your email address will not be published. Required fields are marked *