ਚੰਡੀਗੜ੍ਹ, 25 ਫਰਵਰੀ – ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਉੱਪਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ‘ਚ ਯੂ.ਟੀ ਕਾਡਰ ਦੇ ਅਧਿਕਾਰੀ ਲਗਾਏ ਜਾ ਰਹੇ ਹਨ ਜਦਕਿ ਬੀ.ਬੀ.ਐਮ.ਬੀ ਨਿਯਮਾਂ ਨਾਲ ਛੇੜਛਾੜ, ਪੰਜਾਬ ਨੂੰ ਨੁਕਸਾਨ ਹੈ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਪੰਜਾਬ ਦੇ ਹੱਕਾਂ ਲਈ ਇੱਕਜੁਟ ਹੋਣ ਦੀ ਅਪੀਲ ਕੀਤੀ ਹੈ।