ਚੰਡੀਗੜ੍ਹ, 25 ਫਰਵਰੀ – ਡਰੱਗਜ਼ ਮਾਮਲੇ ‘ਚ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਵਾਲੇ ਬਿਕਰਮ ਮਜੀਠੀਆ ਦੀ ਜਮਾਨਤ ਅਰਜ਼ੀ ਮੋਹਾਲੀ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ।ਡਰੱਗਜ਼ ਮਾਮਲੇ ‘ਚ ਬਿਕਰਮ ਮਜੀਠੀਆ ਇਸ ਸਮੇਂ ਪਟਿਆਲਾ ਦੀ ਜੇਲ੍ਹ ਵਿਚ ਬੰਦ ਹਨ।ਮੋਹਾਲੀ ਦੀ ਅਦਾਲਤ ਵੱਲੋਂ ਜਮਾਨਤ ਅਰਜ਼ੀ ਰੱਦ ਕੀਤੇ ਜਾਣ ਤੋਂ ਬਾਅਦ ਅਕਾਲੀ ਦਲ ਹੁਣ ਹਾਈਕੋਰਟ ਵੱਲ ਰੁਖ ਕਰੇਗਾ।