ਚੰਡੀਗੜ੍ਹ, 25 ਫਰਵਰੀ – ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਫਰਲੋ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹਾਈਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜ਼ਿਕਰਯੋਗ ਹੈ ਕਿ 7 ਫਰਵਰੀ ਨੂੰ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦਿੱਤੀ ਸੀ, ਜੋ ਕਿ 28 ਫਰਵਰੀ ਨੂੰ ਖਤਮ ਹੋਣ ਜਾ ਰਹੀ ਹੈ।