ਲੁਧਿਆਣਾ, 26 ਫਰਵਰੀ – ਐੱਸ.ਟੀ.ਐੱਫ ਲੁਧਿਆਣਾ ਨੇ ਇੱਕ ਨੌਜਵਾਨ ਨੂੰ ਡੇਢ ਕਿੱਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਨੌਜਵਾਨ ਦੀ ਪਹਿਚਾਣ ਬਲਵਿੰਦਰ ਸਿੰਘ ਵਾਸੀ ਨਿਊ ਜਨਤਾ ਨਗਰ ਲੁਧਿਆਣਾ ਵਜ਼ੋ ਹੋਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 7.50 ਕਰੋੜ ਰੁਪਏ ਦੱਸੀ ਜਾ ਰਹੀ ਹੈ।