ਹੁਸ਼ਿਆਰਪੁਰ, 26 ਫਰਵਰੀ – ਪੰਜਾਬ ਵਿਚ ਵਿਧਾਨ ਸਭਾ ਚੋਣਾਂ ਖਤਮ ਹੁੰਦਿਆ ਹੀ ਚੋਰ ਫਿਰ ਤੋਂ ਸਰਗਰਮ ਨਜ਼ਰ ਆ ਰਹੇ ਹਨ। ਇਸ ਦੀ ਮਿਸਾਲ ਦੇਖਣ ਨੂੰ ਮਿਲੀ ਹੁਸ਼ਿਆਰਪੁਰ ਦੇ ਰਹੀਮਪੁਰ ਵਿਖੇ ਜਿੱਥੇ ਕਿ ਬੀਤੀ ਰਾਤ ਚੋਰਾਂ ਵੱਲੋਂ ਪੰਜਾਬ ਨੈਸ਼ਨਲ ਬੈਂਕ ਨੂੰ ਨਿਸ਼ਾਨਾ ਬਣਾਉਣ ਦੀ ਅਸਫਲ ਕੋਸ਼ਿਸ਼ ਕੀਤੀ ਗਈ। ਬੈਂਕ ਦੇ ਕਰਮਚਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਬੈਂਕ ਦੇ ਨਾਲ ਰਹਿਣ ਵਾਲੇ ਲੋਕਾਂ ਨੇ ਫੋਨ ਕਰਕੇ ਦੱਸਿਆ ਕਿ ਬੈਂਕ ਦੀਆਂ ਗਰਿੱਲਾਂ ਟੁੱਟੀਆਂ ਹੋਈਆਂ ਹਨ। ਇਸ ਤੋਂ ਬਾਅਦ ਉਸ ਨੇ ਤੁਰੰਤ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਛਾਣਬੀਣ ਕੀਤੀ ਤਾਂ ਪਤਾ ਲੱਗਾ ਕਿ ਚੋਰ ਗਰਿੱਲਾਂ ਤੋੜ ਕੇ ਬੈਂਕ ਅੰਦਰ ਦਾਖਲ ਤਾਂ ਹੋਏ ਸਨ ਪਰ ਬੈਂਕ ਅੰਦਰ ਕੋਈ ਨੁਕਸਾਨ ਨਹੀਂ ਕਰ ਸਕੇ।ਬੈਂਕ ਦੀ ਡਿਪਟੀ ਮੈਨਜਰ ਨੇ ਦੱਸਿਆ ਕਿ ਸੀ.ਸੀ.ਟੀ.ਵੀ ਫੁਟੇਜ ਵਿਚ 2 ਵਿਅਕਤੀ ਦਿਖਾਈ ਦੇ ਰਹੇ ਹਨ।ਇਸ ਸਬੰਧੀ ਡੀ.ਐੱਸ.ਪੀ ਸਰਬਜੀਤ ਰਾਏ ਨੇ ਦੱਸਿਆ ਕਿ ਪੁਲਿਸ ਵੱਲੋਂ ਆਲੇ ਦੁਆਲੇ ਲੱਗੇ ਸੀ.ਸੀ.ਟੀ.ਵੀ ਕੈਮਰਿਆ ਤੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਤੇ ਚੋਰਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।