ਨਵੀਂ ਦਿੱਲੀ, 28 ਫਰਵਰੀ – ਯੂਕਰੇਨ ‘ਚ ਫਸੇ ਭਾਰਤੀਆਂ ਦੀ ਸਲਾਮਤੀ ਲਈ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਿਖੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਕਰਵਾਏ ਗਏ ਹਨ।ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਵਾਈਸ ਪ੍ਰਧਾਨ ਆਤਮਾ ਸਿੰਘ ਲੁਬਾਣਾ ਨੇ ਕਿਹਾ ਕਿ ਅਸੀਂ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕੀਤੀ ਹੈ ਕਿ ਰੂਸ-ਯੂਕਰੇਨ ਸੰਕਟ ਜਲਦ ਖਤਮ ਹੋਵੇ। ਯੂਕਰੇਨ ਦੇ ਨੇੜੇ ਦੀਆਂ ਸਰਹੱਦਾਂ ਨੂੰ ਜਲਦ ਖੋਲਿਆ ਜਾਣਾ ਚਾਹੀਦਾ ਹੈ। ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਕੋਈ ਮੁਸ਼ਕਿਲ ਨਾ ਪੇਸ਼ ਆਵੇ ਤੇ ਉਨ੍ਹਾਂ ਨੂੰ ਜਲਦ ਵਾਪਿਸ ਦੇਸ਼ ਲਿਆਂਦਾ ਜਾਵੇ।