(ਬਿਓਰੋ) ਰੂਸ ਨੇ ਯੂਕਰੇਨ ਦੇ ਸਭ ਤੋਂ ਵੱਡੇ ਸ਼ਹਿਰ ਖਾਰਕੀਵ ਵਿਖੇ ਫਿਰ ਤੋਂ ਗੋਲੀਬਾਰੀ ਕੀਤੀ ਹੈ। ਯੂਕਰੇਨ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਇਸ ਗੋਲੀਬਾਰੀ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋਣ ਦੀ ਸੂਚਨਾਂ ਮਿਲੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਸਰਕਾਰੀ ਬੁਲਾਰੇ ਆਰਿਦਮ ਬਾਗਚੀ ਨੇ ਟਵੀਟ ਕਰਕੇ ਲਿਖਿਆ ਹੈ ਕਿ ਡੂੰਘੇ ਦੁੱਖ ਨਾਲ ਅਸੀ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕੀਵ ਵਿੱਚ ਗੋਲੀਬਾਰੀ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਮੰਤਰਾਲਾ ਉਸ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਅਸੀ ਪਰਿਵਾਰ ਪ੍ਰਤੀ ਆਪਣੀ ਡੂੰਘੀ ਸਵੇਦਨਾ ਪ੍ਰਗਟ ਕਰਦੇ ਹਾਂ।