ਪੰਜਾਬ ਵਿਧਾਨ ਸਭਾ ਦੇ ਚੋਣ ਨਤੀਜਿਆਂ ਤੋਂ ਪਹਿਲਾਂ ਕਾਂਗਰਸ ਦੇ ਸੂਤਰਾਂ ਤੋੇਂ ਵੱਡੀ ਖਬਰ ਆਈ ਹੈ। ਕਾਂਗਰਸ ਨੇ ਆਪਣੇ ਉਮੀਦਵਾਰਾਂ ਨੂੰ ਸਿਆਸੀ ਜੋੜ-ਤੋੜ ਤੋਂ ਬਚਾਉਣ ਲ਼ਈ ਰਾਜਸਥਾਨ ਜਾਂ ਛੱਤੀਸਗੜ੍ਹ ਭੇਜਣ ਦੀ ਤਿਆਰੀ ਕਰ ਲਈ ਹੈ। ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਸਿਆਸੀ ਵਿਰੋਧੀਆਂ ਵੱਲੋਂ ਵਿਧਾਇਕਾਂ ਦੀ ਖਰੀਦੋ-ਫਰੋਖਤ ਦਾ ਡਰ ਹੈ। ਇਹ ਵੀ ਚਰਚਾ ਹੈ ਕਿ ‘ਆਪ’ ਵੱਲੋਂ ਵੀ ਆਪਣੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਪੰਜਾਬ ਤੋਂ ਬਾਹਰ ਭੇਜਣ ਦੀ ਸੰਭਾਵਨਾ ਹੈ। ਕਾਂਗਰਸ ਆਪਣੇ ਵਿਧਾਇਕਾਂ ਨੂੰ ਪੰਜਾਬ ਤੋਂ ਰਾਜਸਥਾਨ ਜਾਂ ਛੱਤੀਸਗੜ੍ਹ ਸ਼ਿਫਟ ਕਰ ਸਕਦੀ ਹੈ, ਜਦੋਂ ਕਿ ਦਿੱਲੀ ਦੀ ਸੱਤਾਧਾਰੀ ਪਾਰਟੀ ਆਪਣੇ ਵਿਧਾਇਕਾਂ ਨੂੰ ਰਾਸ਼ਟਰੀ ਰਾਜਧਾਨੀ ਸ਼ਿਫਟ ਕਰ ਸਕਦੀ ਹੈ।ਮੰਨਿਆ ਜਾ ਰਿਹਾ ਹੈ ਕਿ ਰਾਜਸਥਾਨ ‘ਚ ਕਾਂਗਰਸ ਦੀ ਸਰਕਾਰ ਹੋਣ ਕਾਰਨ ਪੰਜਾਬ ਦੇ ਨਵੇਂ ਚੁਣੇ ਗਏ ਕਾਂਗਰਸੀ ਵਿਧਾਇਕਾਂ ਨੂੰ ਜੈਪੁਰ ‘ਚ ਰੱਖਣ ਦਾ ਫੈਸਲਾ ਲਿਆ ਗਿਆ । ਪਾਰਟੀ ਦੇ ਇਕ ਆਗੂ ਨੇ ਨਾਂ ਨਾ ਛਾਪਣ ਦੀ ਸ਼ਰਤ ‘ਤੇ ਦੱਸਿਆ ਕਿ ਅੰਦਰੂਨੀ ਸਰਵੇਖਣਾਂ ਮੁਤਾਬਕ ਕਾਂਗਰਸ ਪਾਰਟੀ ਨੂੰ ਪੰਜਾਬ ‘ਚ 50 ਦੇ ਕਰੀਬ ਸੀਟਾਂ ਮਿਲ ਸਕਦੀਆਂ ਹਨ।ਮੀਡੀਆ ਰਿਪੋਰਟਾਂ ਮੁਤਾਬਕ ਇਕ ਹੋਰ ਅੰਦਰੂਨੀ ਸਰਵੇਖਣ ਮੁਤਾਬਕ ਅਕਾਲੀ-ਬਸਪਾ ਗਠਜੋੜ ਨੂੰ 35 ਦੇ ਕਰੀਬ ਸੀਟਾਂ ਮਿਲ ਸਕਦੀਆਂ ਹਨ। ਹਾਲਾਂਕਿ ‘ਆਪ’ ਸੂਬੇ ‘ਚ ਪੂਰਨ ਬਹੁਮਤ ਦਾ ਦਾਅਵਾ ਕਰ ਰਹੀ ਹੈ। ਸੂਤਰਾਂ ਮੁਤਾਬਕ ਅਕਾਲੀ ਆਗੂ ਚੋਣਾਂ ਤੋਂ ਬਾਅਦ ਗਠਜੋੜ ਬਣਾਉਣ ਲਈ ਭਾਜਪਾ ਦੇ ਸੰਪਰਕ ਵਿੱਚ ਹਨ।