ਨਵੀਂ ਦਿੱਲੀ, 7 ਮਾਰਚ – ਰੂਸ-ਯੂਕਰੇਨ ਯੁੱਧ ਦਰਮਿਆਨ ਭਾਰਤੀ ਰੁਪਏ ‘ਚ ਅਮਰੀਕਨ ਡਾਲਰ ਦੇ ਮੁਕਾਬਲੇ ਰਿਕਾਰਡ ਗਿਰਾਵਟ ਦਰਜ ਕੀਤੀ ਗਈ ਹੈ। ਅਮਰੀਕਨ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 77.02 ਦੇ ਰਿਕਾਰਡ ਹੇਠਲੇ ਪੱਧਰ ‘ਤੇ ਆ ਗਿਆ ਹੈ। ਇਸ ਦੌਰਾਨ ਤੇਲ ਕੰਪਨੀਆਂ ਨੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਵੀ ਭਾਰੀ ਵਾਧਾ ਕਰ ਦਿੱਤਾ ਹੈ ਜਿਸ ਨਾਲ ਆਉਣ ਵਾਲੇ ਦਿਨਾਂ ਵਿਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਕਾਫੀ ਵਾਧਾ ਦੇਖਣ ਨੂੰ ਮਿਲ ਸਕਦਾ ਹੈ।