ਮੇਰੀ ਪਾਰਟੀ ਤੇ ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਕੀਤਾ ਹੈ ਚੰਗਾ ਪ੍ਰਦਰਸ਼ਨ – ਕੈਪਟਨ

ਨਵੀਂ ਦਿੱਲੀ, 7 ਮਾਰਚ – ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੁਲਾਕਾਤ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਗ੍ਰਹਿ ਮੰਤਰੀ ਨਾਲ ਆਮ ਚਰਚਾ ਕੀਤੀ ਹੈ। ਚੋਣ ਨਤੀਜੇ ਆਉਣ ਤੋਂ ਬਾਅਦ ਵਿਸਤ੍ਰਿਤ ਚਰਚਾ ਹੋਵੇਗੀ। ਉਨ੍ਹਾਂ ਕਿਹਾ ਕਿ ਮੈਂ ਕੋਈ ਪੰਡਿਤ ਨਹੀਂ ਹਾਂ ਤੇ ਨਾ ਹੀ ਮੈਂ ਕੋਈ ਅਜਿਹਾ ਵਿਅਕਤੀ ਹਾਂ ਜੋ ਚੋਣ ਨਤੀਜਿਆ ਦੀ ਭਵਿੱਖਬਾਣੀ ਕਰ ਸਕਾਂ।ਮੇਰੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ ਤੇ ਭਾਜਪਾ ਨੇ ਵੀ ਚੰਗਾ ਪ੍ਰਦਰਸ਼ਨ ਕੀਤਾ ਹੈ। ਹੁਣ ਦੇਖਦੇ ਹਾਂ ਕਿ ਚੋਣ ਨਤੀਜਿਆਂ ‘ਚ ਕੀ ਹੁੰਦਾ ਹੈ।

Leave a Reply

Your email address will not be published. Required fields are marked *