ਆਦਮਪੁਰ, 8 ਮਾਰਚ – ਆਦਮਪੁਰ ਥਾਣੇ ਅਧੀਨ ਆਉਂਦੇ ਸੀ.ਆਈ.ਡੀ ਦਫਤਰ ਵਿਖੇ ਤਾਇਨਾਤ ਏ.ਐੱਸ.ਆਈ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਏ.ਐੱਸ.ਆਈ ਦੀ ਪਹਿਚਾਣ ਮਨਜਿੰਦਰ ਸਿੰਘ ਵਜੋ ਹੋਈ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਮ੍ਰਿਤਕ ਦੀ ਜੇਬ ‘ਚੋਂ ਸੁਸਾਇਡ ਨੋਟ ਵੀ ਪ੍ਰਾਪਤ ਕੀਤਾ ਗਿਆ ਹੈ।ਅਧਿਕਾਰੀਆਂ ਅਨੁਸਾਰ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।