ਸੁਲਤਾਨਪੁਰ ਲੋਧੀ, 10 ਮਾਰਚ – ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆ ਵਿਚ ਸੁਲਤਾਨਪੁਰ ਲੋਧੀ ਵਿਧਾਨ ਸਭਾ ਸੀਟ ਵੀ ਅਹਿਮ ਮੰਨੀ ਜਾ ਰਹੀ ਹੈ। ਕਿਉਕਿ ਇੱਥੇ ਮੌਜੂਦਾ ਵਿਧਾਇਕ ਨਵਤੇਜ ਸਿੰਘ ਚੀਮਾ ਦਾ ਮੁਕਾਬਲਾ ਆਜ਼ਾਦ ਉਮੀਦਵਾਰ ਰਾਣਾ ਇੰਦਰ ਪ੍ਰਤਾਪ ਸਿੰਘ ਜੋ ਕਿ ਪੰਜਾਬ ਦੇ ਕੈਬਿਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਬੇਟੇ ਹਨ, ਨਾਲ ਹੈ। ਸ਼ੁਰੂਆਤੀ ਰੂਝਾਨਾਂ ਵਿਚ ਰਾਣਾ ਇੰਦਰ ਪ੍ਰਤਾਪ ਸਿੰਘ 1770 ਵੋਟਾਂ ਨਾਲ ਅੱਗੇ ਚੱਲ ਰਹੇ ਹਨ।