ਚੰਡੀਗੜ੍ਹ, 12 ਮਾਰਚ – ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦਿਆ ਹੀ ਸਾਬਕਾ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਿਸ ਲੈ ਲਈ ਗਈ ਹੈ। ਇਸ ਨੂੰ ਲੈ ਕੇ ਏ.ਡੀ.ਜੀ.ਪੀ ਸੁਰੱਖਿਆ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ।ਏ.ਡੀ.ਜੀ.ਪੀ ਸੁਰੱਖਿਆ ਵੱਲੋਂ ਜਾਰੀ ਕੀਤੇ ਹੁਕਮਾਂ ਵਿਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ, ਰਾਜ ਕੁਮਾਰ ਵੇਰਕਾ, ਭਾਰਤ ਭੂਸ਼ਣ ਆਸ਼ੂ, ਬ੍ਰਹਮ ਮਹਿੰਦਰਾ, ਰਜ਼ੀਆ ਸੁਲਤਾਨਾ ਸਮੇਤ 122 ਨੇਤਾਵਾਂ ਦਾ ਨਾਂਅ ਸ਼ਾਮਿਲ ਹੈ।