ਅੰਮ੍ਰਿਤਸਰ, 12 ਮਾਰਚ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਉੱਪਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਖਤਮ ਹੋਣਾ ਸਿੱਖਾਂ ਲਈ ਹੀ ਘਾਤਕ ਨਹੀਂ ਬਲਕਿ ਦੇਸ਼ ਲਈ ਵੀ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਜਿੰਨੇ ਵੀ ਧੜੇ ਹਨ, ਅਕਾਲ ਤਖਤ ਬੈਠ ਕੇ ਇਸ ਉੱਪਰ ਵਿਚਾਰ ਕਰਨ।