ਹੈਮਿਲਟਨ, 12 ਮਾਰਚ – ICC Women’s World Cup ਦੇ ਇਕ ਮੈਚ ਵਿੱਚ ਭਾਰਤੀ ਟੀਮ ਨੇ ਵੈਸਟ ਇੰਡੀਜ਼ ਨੂੰ 155 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਨੇ 317 ਦੌੜਾਂ ਦਾ ਵੱਡਾ ਸਕੋਰ ਖੜਾ ਕੀਤਾ। ਭਾਰਤ ਵੱਲੋਂ ਸਮ੍ਰਿਤੀ ਮੰਧਾਨਾ ਨੇ 123 ਅਤੇ ਹਰਮਨਪ੍ਰੀਤ ਕੌਰ ਨੇ 109 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਜਵਾਬ ਵਿਚ ਬੱਲੇਬਾਜ਼ੀ ਕਰਨ ਉੱਤਰੀ ਵੈਸਟਇੰਡੀਜ਼ ਦੀ ਟੀਮ 162 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਵੱਲੋਂ ਸਨੇਹ ਰਾਣਾ ਨੇ 3 ਵਿਕਟਾਂ ਹਾਸਿਲ ਕੀਤੀਆਂ। ਭਾਰਤ ਵੱਲੋਂ 123 ਦੌੜਾਂ ਦੀ ਪਾਰੀ ਖੇਡਣ ਵਾਲੀ ਸਮ੍ਰਿਤੀ ਮੰਧਾਨਾ ਨੂੰ ਪਲੇਅਰ ਆਫ ਦ ਮੈਚ ਦਾ ਐਵਾਰਡ ਦਿੱਤਾ ਗਿਆ। ਭਾਰਤੀ ਟੀਮ ਦੀ Women’s World Cup ਵਿਚ ਇਹ ਦੂਸਰੀ ਜਿੱਤ ਹੈ ਤੇ ਵੈਸਟਇੰਡੀਜ਼ ਦੇ ਹੁਣ ਤੱਕ ਦੇ ਅਜੇਤੂ ਸਫਰ ਨੂੰ ਰੋਕਦੇ ਹੋਏ ਭਾਰਤੀ ਟੀਮ ਅੰਕ ਸੂਚੀ ਵਿਚ ਪਹਿਲੇ ਨੰਬਰ ‘ਤੇ ਪਹੁੰਚ ਗਈ ਹੈ।