ਪਠਾਨਕੋਟ, 12 ਮਾਰਚ – ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਤੋੜਨ ਦਾ ਭਾਰਤੀ ਜਨਤਾ ਪਾਰਟੀ ਨੂੰ ਫਾਇਦਾ ਹੋਇਆ ਹੈ ਤੇ ਇਸ ਵਾਰ ਭਾਜਪਾ ਦਾ ਵੋਟ ਬੈਂਕ ਵਧਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ‘ਆਪ’ ਦੀ ਸੁਨਾਮੀ ਵਿਚ ਸਾਰੇ ਰੁੜ੍ਹ ਗਏ ਤੇ ਕਾਂਗਰਸ ਦੀ ਹਾਰ ਦਾ ਫਾਇਦਾ ਭਾਜਪਾ ਨੂੰ 2024 ਲੋਕ ਸਭਾ ਚੋਣਾਂ ਵਿਚ ਹੋਵੇਗਾ।ਇਸ ਦੇ ਨਾਲ ਹੀ ਉਨ੍ਹਾਂ ਮੰਨਿਆ ਕਿ ਕਿਸਾਨ ਅੰਦੋਲਨ ਦਾ ਭਾਜਪਾ ਨੂੰ ਨੁਕਸਾਨ ਹੋਇਆ ਹੈ।