ਪੰਜਾਬ ਸਰਕਾਰ ਨੇ ਮੰਗਲਵਾਰ ਸੂਬੇ ਭਰ ਵਿੱਚ ਜਾਰੀ ਕੋਰੋਨਾ ਪਾਬੰਦੀਆਂ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।ਪੰਜਾਬ ਸਰਕਾਰ ਦੇ ਪ੍ਰਿੰਸੀਪਲ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ 15 ਮਾਰਚ ਤੋਂ ਕੋਵਿਡ ਪਾਬੰਦੀਆਂ ਹਟਾਉਣ ਬਾਰੇ ਲਿਖਿਆ ਗਿਆ ਹੈ।ਇਸ ਨਾਲ ਹੀ ਉਨ੍ਹਾਂ ਸੂਬਾ ਵਾਸੀਆਂ ਨੂੰ ਕੋਵਿਡ ਦੀਆਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਹੈ।