ਚੰਡੀਗੜ੍ਹ, 17 ਮਾਰਚ – CMO ‘ਚ ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦੀ ਤਸਵੀਰ ਹਟਾਏ ਜਾਣ ‘ਤੇ ਭਾਜਪਾ ਨੇ ਸਵਾਲ ਚੁੱਕੇ ਹਨ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਟਵੀਟ ਕਰਕੇ ਕਿਹਾ ਕਿ ਪਿਆਰੇ ਭਗਵੰਤ ਮਾਨ ਜੀ, CMO ‘ਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ ਅੰਬੇਡਕਰ ਦੀ ਤਸਵੀਰ ਲਗਾਉਣਾ ਸ਼ਲਾਘਾਯੋਗ ਹੈ। ਪਰੰਤੂ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਹਟਾ ਕੇ ਤੁਸੀ ਇਸ ਮਹਾਨ ਸ਼ਖਸੀਅਤ ਦਾ ਹੀ ਨਹੀਂ ਬਲਕਿ ਪੂਰੇ ਪੰਜਾਬ ਦਾ ਅਪਮਾਨ ਕੀਤਾ ਹੈ।ਤੁਰੰਤ ਮਾਫੀ ਮੰਗੋ ਅਤੇ ਸਨਮਾਨ ਸਹਿਤ ਤਸਵੀਰ ਵਾਪਿਸ ਲਗਾਵੋ।