ਸ੍ਰੀ ਅਨੰਦਪੁਰ ਸਾਹਿਬ, 17 ਮਾਰਚ – ਖ਼ਾਲ਼ਸਾਈ ਜਾਹੋ ਜਲਾਲ ਦਾ ਪ੍ਰਤੀਕ ਤਿੰਨ ਰੋਜ਼ਾ ਕੌਮੀ ਜੋੜ ਮੇਲਾ ਹੋਲਾ ਮਹੱਲਾ ਧਾਰਮਿਕ ਪ੍ਰੰਪਰਾਵਾਂ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋ ਗਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸ਼ੁਰੂ ਹੋਣ ਤੋਂ ਬਾਅਦ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਹੋਲੇ ਮਹੱਲੇ ਦੀ ਸ਼ੁਰੂਆਤ ਦੀ ਅਰਦਾਸ ਕੀਤੀ। ਦੱਸ ਦਈਏ ਕਿ ਹੋਲੀ ਤੋਂ ਅਗਲੇ ਦਿਨ, ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। 19 ਮਾਰਚ ਨੂੰ ਮਹੱਲਾ ਸਜਾਇਆ ਜਾ ਰਿਹਾ ਹੈ ਤੇ ਇਸ ਨੂੰ ਲੈ ਕੇ ਦੁਨੀਆਂ ਭਰ ਤੋਂ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਪਹੁੰਚਣੀਆਂ ਸ਼ੂਰੂ ਹੋ ਗਈਆਂ ਹਨ।