ਪੰਜਾਬ ਵਿਧਾਨ ਸਭਾ ਦੀ ਕਾਰਵਾਈ 21 ਮਾਰਚ ਤੱਕ ਮੁਲਤਵੀ

ਚੰਡੀਗੜ੍ਹ, 17 ਮਾਰਚ – 16ਵੀਂ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਨਵੇਂ ਵਿਧਾਇਕਾਂ ਨੇ ਆਪਣੇ ਅਹੁਦੇ ਦੀ ਸਹੁੰ ਚੁੱਕੀ। 117 ਵਿਧਾਇਕਾਂ ‘ਚੋਂ ਪਠਾਨਕੋਟ ਤੋਂ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਮੁਕੇਰੀਆਂ ਤੋਂ ਭਾਜਪਾ ਵਿਧਾਇਕ ਜੰਗੀ ਲਾਲ ਮਹਾਜਨ ਨੇ ਸਹੁੰ ਨਹੀਂ ਚੁੱਕੀ ਤੇ ਉਹ 22 ਮਾਰਚ ਨੂੰ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 21 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ।

Leave a Reply

Your email address will not be published. Required fields are marked *