ਪਠਾਨਕੋਟ, 17 ਮਾਰਚ – ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆ ਅਤੇ ਭਗਵੰਤ ਮਾਨ ਦੇ ਮੁੱਖ ਮੰਤਰੀ ਵਜ਼ੋਂ ਸਹੁੰ ਚੁੱਕਣ ਦੇ ਨਾਲ ਹੀ ਨਾਜਾਇਜ ਉਸਾਰੀ ਉੱਪਰ ਪੀਲਾ ਪੰਜਾ ਚੱਲਣਾ ਸ਼ੁਰੂ ਹੋ ਗਿਆ ਹੈ। ਇਸ ਦੇ ਤਹਿਤ ਪਠਾਨਕੋਟ ਦੇ ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰੰਘ ਮਾਰਗ ‘ਤੇ ਕੀਤੀ ਗਈ ਨਾਜਾਇਜ ਉਸਾਰੀ ਨੂੰ ਇੰਪਰੂਵਮੈਂਟ ਟਰੱਸਟ ਵੱਲੋਂ ਢਾਹ ਦਿੱਤਾ ਗਿਆ।ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀ ਨੇ ਦੱਸਿਆ ਕਿ ਉਕਤ ਥਾਂ ‘ਤੇ ਕਾਂਗਰਸੀ ਕੌਂਸਲਰ ਵੱਲੋਂ ਨਾਜਾਇਜ ਉਸਾਰੀ ਕੀਤੀ ਗਈ ਸੀ, ਜਿਸ ਨੂੰ ਢਾਹ ਦਿੱਤਾ ਗਿਆ ਹੈ।