ਚੰਡੀਗੜ੍ਹ, 17 ਮਾਰਚ – ਆਮ ਆਦਮੀ ਪਾਰਟੀ ਵੱਲੋਂ ਸੱਤਾ ਸੰਭਾਲਦਿਆ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਭ੍ਰਿਸ਼ਟਾਚਾਰ ਖਿਲਾਫ ਹੈਲਪਲਾਈਨ ਨੰਬਰ ਜਾਰੀ ਹੋਵੇਗਾ।ਇਹ ਹੈਲਪਲਾਈਨ ਨੰਬਰ ਸ਼ਹੀਦ ਭਗਤ ਸਿੰਘ ਦੇ ਦਿਹਾੜੇ ‘ਤੇ 23 ਮਾਰਚ ਨੂੰ ਜਾਰੀ ਹੋਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਖਿਲਾਫ ਪੰਜਾਬ ਦੇ ਲੋਕ ਇਸ ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਭੇਜ ਸਕਦੇ ਹਨ ਤੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਸਿੱਧੀ ਉਨ੍ਹਾਂ ਕੋਲ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਹੁਣ ਹਫਤਾ ਵਸੂਲੀ ਬੰਦ ਹੋਵੇਗੀ।