ਫਗਵਾੜਾ, 17 ਮਾਰਚ (ਐਮ.ਐੱਸ.ਰਾਜਾ) – ਫਗਵਾੜਾ ਵਿਖੇ ਹੋਏ ਦਰਦਨਾਕ ਸੜਕੀ ਹਾਦਸੇ ਵਿੱਚ 2 ਵਿਅਕਤੀਆਂ ਦੀ ਮੌਤ ਹੋ ਗਈ ਜਦ ਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਸ਼ਾਹੀਨ ਵਾਸੀ ਸਤਨਾਮਪੁਰਾ ਫਗਵਾੜਾ, ਆਯੂਬ ਅਤੇ ਪ੍ਰੇਮ ਚੰਦ ਵਾਸੀ ਲੇਹਲ ਕਲਾ ਜਲੰਧਰ ਫਗਵਾੜਾ ਜਲੰਧਰ ਮੁੱਖ ਜੀ.ਟੀ ਰੋਡ ‘ਤੇ ਖੜੀ ਗੱਡੀ ਨੂੰ ਠੀਕ ਕਰ ਰਹੇ ਸਨ ਕਿ ਪਿਛਿਓ ਤੇਜ ਰਫਤਾਰ ਨਾਲ ਆਈ ਇੱਕ ਬੇਕਾਬੂ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਆਯੂਬ ਅਤੇ ਪ੍ਰੇਮ ਚੰਦ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਸ਼ਾਹੀਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਫਗਵਾੜਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜਾ ਲਿਆ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਅਤੇ ਜਖਮੀ ਵਿਅਕਤੀ ਨੂੰ ਸਿਵਲ ਹਸਪਤਾਲ ਪਹੁੰਚਾਇਆ। ਪੁਲਿਸ ਅਧਿਕਾਰੀ ਨੇ ਕਿਹਾ ਕਿ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਜਦ ਕਿ ਪੁਲਿਸ ਨੇ ਕਾਰ ਨੂੰ ਕਬਜੇ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾ ਦੇ ਆਧਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।