ਗਿੱਦੜਬਾਹਾ, 19 ਮਾਰਚ – ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਕਾਂਗਰਸ ਦੇ ਵਿਧਾਇਕ ਅਤੇ ਸਾਬਕਾ ਟਰਾਂਸਪੋਰਟ ਮੰਤਰੀ ਪੰਜਾਬ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰ ਕਿਹਾ ਕਿ ਕੈਬਨਿਟ ਦਾ ਗਠਨ ਭਾਵੇਂ ਆਮ ਆਦਮੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ, ਪਰ ਮੈਨੂੰ ਲੱਗਦਾ ਹੈ ਕਿ ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂਕੇ ਅਤੇ ਕੁਲਤਾਰ ਸਿੰਘ ਸੰਧਵਾਂ ਮੰਤਰੀ ਮੰਡਲ ‘ਚ ਸ਼ਾਮਿਲ ਹੋਣੇ ਚਾਹੀਦੇ ਸਨ। ਇਹ ਉਹ ਲੋਕ ਹਨ ਜਿਨ੍ਹਾਂ ਨੇ ਚੰਗੇ ਅਤੇ ਮਾੜੇ ਸਮੇਂ ‘ਚ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ ਹੈ।