ਚੰਡੀਗੜ੍ਹ, 21 ਮਾਰਚ – ਰਾਜ ਸਭਾ ਲਈ ਨਾਮਜ਼ਦਗੀ ਪੇਪਰ ਦਾਖਲ ਕਰਨ ਲਈ ਪਹੁੰਚੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦ ਰਾਘਵ ਚੱਢਾ ਨੇ ਕਿਹਾ ਕਿ ਇੰਨੀ ਘੱਟ ਉਮਰ ਵਿਚ ਮੈਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਹੈ, ਜਿਸ ਲਈ ਮੈਂ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦੀ ਹਾਂ। ਰਾਘਵ ਚੱਢਾ ਨੇ ਕਿਹਾ ਕਿ ਮੈਂ ਸੰਸਦ ਵਿਚ ਪੰਜਾਬ ਦੇ ਲੋਕਾਂ ਦੇ ਮੁੱਦੇ ਉਠਾਵਾਂਗਾ ਤੇ ਉਨ੍ਹਾਂ ਦੇ ਹਿਤਾਂ ਦੀ ਰਾਖੀ ਕਰਾਂਗਾ।