ਚੰਡੀਗੜ੍ਹ,21 ਮਾਰਚ – ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਸਰੇ ਦਿਨ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੇ ਭਾਸ਼ਣ ਦਿੱਤਾ। ਆਪਣੇ ਸੰਬੋਧਨ ਵਿਚ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ‘ਤੇ ਜ਼ੀਰੋ ਨੀਤੀ ਅਪਨਾਵੇਗੀ ਤੇ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆ ਨੂੰ ਪੂਰਾ ਕੀਤਾ ਜਾਵੇਗਾ। 300 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ, ਰੈਗੂਲਰ ਨੌਕਰੀ ਦਿੱਤੀ ਜਾਵੇਗੀ ਤੇ ਕੱਚੇ ਕਰਮਚਾਰੀਆ ਨੂੰ ਪੱਕਾ ਕੀਤਾ ਜਾਵੇਗਾ, 16 ਹਜ਼ਾਰ ਪਿੰਡਾਂ ‘ਚ ਵਾਰਡ ਕਲੀਨਿਕ ਬਣਾਏ ਜਾਣਗੇ।ਸੁਰੱਖਿਆ ਦੇ ਮੱਦੇਨਜ਼ਰ ਰਾਜ ਨੂੰ ਸੀ.ਸੀ.ਟੀ.ਵੀ ਨੈਟਵਰਕ ਨਾਲ ਜੋੜਿਆ ਜਾਵੇਗਾ। ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਦੇਵੇਗੀ।ਟਰਾਂਸਪੋਰਟ ਮਾਫੀਆਂ ਖਤਮ ਕਰਨ ਲਈ ਕਮਿਸ਼ਨ ਬਣਾਇਆ ਜਾਵੇਗਾ। ਜਦਕਿ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਵੀ ਕਮਿਸ਼ਨ ਬਣਾਇਆ ਜਾਵੇਗਾ, ਜਿਸ ਵਿਚ ਵੱਡੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸ਼ਾਮਿਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਹਨ।