ਨਵੀਂ ਦਿੱਲੀ, 22 ਮਾਰਚ – 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਫਿਰ ਤੋਂ ਵਾਧਾ ਹੋਇਆ ਹੈ। 137 ਦਿਨਾਂ ਬਾਅਦ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ 80 ਪੈਸੇ ਵਾਧਾ ਹੋਇਆ ਹੈ। ਇਸ ਦੇ ਨਾਲ ਹੀ 14.2 ਕਿਲੋ ਐਲ.ਪੀ.ਜੀ ਸਿਲੰਡਰ ਵੀ 50 ਰੁਪਏ ਮਹਿੰਗਾ ਹੋ ਗਿਆ ਹੈ। ਦਿੱਲੀ ‘ਚ ਹੁਣ ਇੱਕ ਲੀਟਰ ਪੈਟਰੋਲ ਦੀ ਕੀਮਤ 96.21 ਰੁਪਏ ਅਤੇ ਇੱਕ ਲੀਟਰ ਡੀਜ਼ਲ ਦੀ ਕੀਮਤ 87,47 ਰੁਪਏ ਪ੍ਰਤੀ ਲੀਟਰ ਹੋ ਗਈ ਹੈ।ਜ਼ਿਕਰਯੋਗ ਹੈ ਕਿ ਯੂ.ਪੀ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੰਪਨੀਆਂ ਨੇ ਲਗਭਗ ਪੰਜ ਮਹੀਨਿਆਂ ਤੋਂ ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਸੀ।