ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ 23 ਮਾਰਚ ਨੂੰ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 22 ਮਾਰਚ – ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਵਿਚ 23 ਮਾਰਚ ਨੂੰ ਸਰਕਾਰੀ ਛੁੱਟੀ ਹੋਵੇਗੀ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿਚ ਕੀਤਾ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਤੀਸਰੇ ਦਿਨ ਵਿਧਾਨ ਸਭਾ ਕੰਪਲੈਕਸ ਵਿਖੇ ਡਾ.ਬੀ.ਆਰ.ਅੰਬੇਡਕਰ, ਸ਼ਹੀਦ ਭਗਤ ਸਿੰਘ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਉਣ ਦਾ ਵੀ ਮਤਾ ਪਾਸ ਕੀਤਾ ਗਿਆ।

Leave a Reply

Your email address will not be published. Required fields are marked *