ਮੋਹਾਲੀ, 22 ਨਾਰਚ – ਡਰੱਗਜ਼ ਮਾਮਲੇ ‘ਚ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੀਡੀਓ ਕਾਨਫਰੰਸਿੰਗ ਰਾਹੀ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ 5 ਅਪ੍ਰੈਲ ਤੱਕ ਵਧਾ ਦਿੱਤੀ ਹੈ। ਦੱਸ ਦਈਏ ਕਿ ਬਿਕਰਮ ਮਜੀਠੀਆ ਡਰੱਗਜ਼ ਮਾਮਲੇ ‘ਚ ਤਕਰੀਬਨ ਇੱਕ ਮਹੀਨੇ ਤੋਂ ਪਟਿਆਲਾ ਦੀ ਜੇਲ੍ਹ ਵਿਚ ਬੰਦ ਹਨ।