ਚੰਡੀਗੜ੍ਹ, 22 ਮਾਰਚ – ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਗੁਰੱਪ ਸੀ ਅਤੇ ਗਰੁੱਪ ਡੀ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ ਤੇ ਇਸ ਨੂੰ ਲੈ ਕੇ ਕਾਨੂੰਨ ਅਗਲੇ ਸੈਸ਼ਨ ਵਿਚ ਲਿਆਂਦਾ ਜਾਵੇਗਾ।