ਨਵੀਂ ਦਿੱਲੀ, 22 ਮਾਰਚ – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਅੱਜ ਪੰਜਾਬ ਦੀ ‘ਆਪ’ ਸਰਕਾਰ ਨੇ ਇੱਕ ਹੋਰ ਇਤਿਹਾਸਿਕ ਫੈਸਲਾ ਲਿਆ ਹੈ। 35,000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਸੀਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ ਤੇ ਅਸੀਂ ਸਿਸਟਮ ਵਿਚ ਬਦਲਾਅ ਲਈ ਆਏ ਹਾਂ।