ਨਵੀਂ ਦਿੱਲੀ, 23 ਮਾਰਚ – 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਅੱਜ ਲਗਾਤਾਰ ਦੂਸਰੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 80-80 ਪੈਸੇ ਪ੍ਰਤੀ ਲੀਟਰ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਦਿੱਲੀ ‘ਚ ਪੈਟਰੋਲ ਦੀ ਕੀਮਤ 97.01 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 88.27 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਜਦਕਿ ਮੁੰਬਈ ‘ਚ ਪੈਟਰੋਲ ਦੀ ਕੀਮਤ 111.67 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 95.74 ਰੁਪਏ ਪ੍ਰਤੀ ਲੀਟਰ ਅਤੇ ਚੇਨਈ ‘ਚ ਪੈਟਰੋਲ ਦੀ ਕੀਮਤ 102.96 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.99 ਰੁਪਏ ਪ੍ਰਤੀ ਲੀਟਰ ਹੋ ਗਈ ਹੈ।5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਪਹਿਲਾਂ ਹੀ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਪੈਟਰੋਲ-ਡੀਜ਼ਲ ਮਹਿੰਗੇ ਹੋਣਗੇ।