ਚੰਡੀਗੜ੍ਹ, 24 ਮਾਰਚ – ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਪਾਰਟੀ ਦੀਆਂ ਨੀਤੀਆਂ ‘ਚ ਵੱਡੀਆਂ ਤਬਦੀਲੀਆਂ ਲਿਆਉਣ ਲਈ 12 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਦਾ ਐਲਾਨ ਕਰਦਿਆ ਕਿਹਾ ਕਿ ਕਮੇਟੀ ਵਿਚ ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ,. ਸਿਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਗੁਲਜ਼ਾਰ ਸਿੰਘ ਰਾਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ ਅਤੇ ਸੁਰਜੀਤ ਸਿੰਘ ਰੱਖੜਾ ਦੇ ਨਾਂਅ ਸ਼ਾਮਿਲ ਹਨ।